ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਵਲਟੋਹਾ ਦੇ ਰਹਿਣ ਵਾਲੇ ਅਜੇਪਾਲ ਸਿੰਘ ਨਾਂ ਦੇ ਨੌਜਵਾਨ ਦੀ ਇਟਲੀ ‘ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੇ ਦੇ ਪਿਤਾ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਰੁਜ਼ਗਾਰ ਦੀ ਭਾਲ ‘ਚ ਦੋ ਸਾਲ ਪਹਿਲਾਂ ਇਟਲੀ ਗਿਆ ਸੀ ਤੇ ਬਰੇਸ਼ੀਆ ‘ਚ ਰਹਿ ਰਿਹਾ ਸੀ। ਉਸ ਦੇ ਕੁਝ ਦਿਨ ਪਹਿਲਾਂ ਅਚਾਨਕ ਬਿਮਾਰ ਹੋਣ ਬਾਰੇ ਪਤਾ ਲੱਗਾ ਸੀ ਤੇ ਹੁਣ ਉਸ ਦੇ ਨੇੜੇ ਰਹਿ ਰਹੇ ਲੜਕਿਆਂ ਨੇ ਦੱਸਿਆ ਕਿ ਉਸ ਦੀ ਅਚਾਨਕ ਸਿਹਤ ਖਰਾਬ ਹੋਣ ਕਾਰਨ ਬੀਤੀ ਰਾਤ ਮੌਤ ਹੋ ਗਈ ਹੈ।





