ਕਿਸਾਨਾਂ ਦੇ ਧਰਨੇ ਦੇ ਨੌਵੇਂ ਦਿਨ ਵੀ ਦਿੱਲੀ ਵੱਲ ਮਾਰਚ ਕਰਨ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਸੈਂਕੜੇ ਪ੍ਰਦਰਸ਼ਨਕਾਰੀ ਸ਼ੰਭੂ ਸਰਹੱਦ ‘ਤੇ ਤਾਇਨਾਤ ਹਨ। ਇਸੇ ਲੜੀ ਤਹਿਤ ਸਰਕਾਰ ਨੇ ਕਿਸਾਨਾਂ ਨੂੰ ਸ਼ਾਂਤੀ ਦੀ ਅਪੀਲ ਕਰਦਿਆਂ ਗੱਲਬਾਤ ਦਾ ਸੱਦਾ ਦਿੱਤਾ ਹੈ। ਕਿਸਾਨਾਂ ਅਤੇ ਕੇਂਦਰ ਵਿਚਾਲੇ ਇਹ ਪੰਜਵੇਂ ਦੌਰ ਦੀ ਬੈਠਕ ਹੋਵੇਗੀ।
ਏਜੰਸੀ ਏਐਨਆਈ ਅਨੁਸਾਰ, ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਟਵਿੱਟਰ ‘ਤੇ ਪੋਸਟ ਕਰ ਕੇ ਦੱਸਿਆ ਕਿ ਚੌਥੇ ਗੇੜ ਤੋਂ ਬਾਅਦ ਪੰਜਵੇਂ ਗੇੜ ‘ਚ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (MSP), ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ ਤੇ ਐਫਆਈਆਰ (FIR) ਵਰਗੇ ਸਾਰੇ ਮੁੱਦਿਆਂ ‘ਤੇ ਚਰਚਾ ਲਈ ਤਿਆਰ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੈਂ ਫਿਰ ਕਿਸਾਨ ਆਗੂਆਂ ਨੂੰ ਗੱਲਬਾਤ ਲਈ ਸੱਦਾ ਦਿੰਦਾ ਹਾਂ। ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ।
सरकार चौथे दौर के बाद पांचवें दौर में सभी मुद्दे जैसे की MSP की माँग, crop diversification, पराली का विषय, FIR पर बातचीत के लिए तैयार है।मैं दोबारा किसान नेताओं को चर्चा के लिए आमंत्रित करता हूँ। हमें शांति बनाये रखना जरूरी है।@AHindinews@DDNewsHindi@DDKisanChannel
— Arjun Munda (@MundaArjun) February 21, 2024
ਪਟਿਆਲਾ ਪ੍ਰਸ਼ਾਸਨ ਨੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਬੁਲਾਇਆ
ਪਟਿਆਲਾ ਪ੍ਰਸ਼ਾਸਨ ਨੇ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਬੁਲਾਇਆ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਤੇ ਕਿਸਾਨ ਆਗੂਆਂ ਨਾਲ ਗੱਲਬਾਤ ਸ਼ੁਰੂ ਹੋ ਗਈ ਹੈ। ਪ੍ਰਸ਼ਾਸਨ ਦੇ ਪੱਖ ਤੋਂ ਪਟਿਆਲਾ ਦੇ ਕਮਿਸ਼ਨਰ ਡੀਐਸ ਮਾਂਗਟ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ, ਡੀਆਈਜੀ ਹਰਚਰਨ ਸਿੰਘ ਭੁੱਲਰ, ਐਸਐਸਪੀ ਵਰੁਣ ਸ਼ਰਮਾ ਸ਼ਾਮਲ ਹਨ ਜਦੋਂਕਿ ਕਿਸਾਨ ਆਗੂਆਂ ‘ਚ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਰਮਨਦੀਪ ਸਿੰਘ ਆਦਿ ਸ਼ਾਮਲ ਹਨ।
ਉੱਥੇ ਹੀ ਧਰਨੇ ਵਾਲੀ ਥਾਂ ’ਤੇ ਮੌਜੂਦ ਕਿਸਾਨ ਆਗੂ ਸੁਰਜੀਤ ਫੂਲ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਕੀ ਸਰਕਾਰ ਸਿਰਫ਼ ਗੱਲਾਂ ਕਰਨ ਲਈ ਹੀ ਗੱਲਬਾਤ ਕਰਨਾ ਚਾਹੁੰਦੀ ਹੈ? ਸਮਾਂ ਬਰਬਾਦ ਕਰਨ ਲਈ ਗੱਲ ਕਰਨਾ ਚਾਹੁੰਦਾ ਹੈ। ਅਸੀਂ ਉਨ੍ਹਾਂ ਨੂੰ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਆਪਣੇ ਐਕਸ ਹੈਂਡਲ ਤੋਂ ਬਿਆਨ ਜਾਰੀ ਕਰਨ ਕਿ ਅਸੀਂ ਸਾਰੀਆਂ ਫਸਲਾਂ ‘ਤੇ ਐਮਐਸਪੀ ਕਾਨੂੰਨ ਬਣਾਉਣ ਸਮੇਤ ਸਾਰੀਆਂ ਮੰਗਾਂ ਮੰਨਣ ਲਈ ਤਿਆਰ ਹਾਂ।






