ਕਿਸਾਨ ਜਥੇਬੰਦੀਆਂ ਦਾ ਬੁੱਧਵਾਰ ਨੂੰ ਦਿੱਲੀ ਕੂਚ ਕਰਨ ਨੂੰ ਪਹਿਲਾਂ ਤੋਂ ਹੀ ਸਮਾਂ ਤੈਅ ਕੀਤਾ ਗਿਆ ਸੀ। ਕਿਸਾਨ ਜਥੇਬੰਦੀਆਂ ਅਤੇ ਕਿਸਾਨ ਜਿਵੇਂ ਹੀ ਸਵੇਰੇ ਵੱਡੀ ਗਿਣਤੀ ‘ਚ ਬਾਰਡਰ ‘ਤੇ ਲੱਗੇ ਬੈਰੀਕੇਡਾਂ ਦੇ ਨੇੜੇ ਪਹੁੰਚੇ ਤਾਂ ਸਾਹਮਣਿਓਂ ਹਰਿਆਣਾ ਪੁਲਿਸ ਨੇ ਰੋਕਣ ਲਈ ਅਥਰੂ ਗੈਸ ਦੇ ਗੋਲ਼ੇ ਛੱਡੇ।
ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 28 ਕੁ ਸਾਲ ਦੇ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖਬਰ ਹੈ। ਭਾਵੇਂ ਨੌਜਵਾਨ ਦਾ ਨਾਮ ਪਤਾ ਅਜੇ ਤਕ ਨਹੀਂ ਲੱਗ ਸਕਿਆ ਪਰ ਇੱਕ ਪ੍ਰਾਈਵੇਟ ਹਸਪਤਾਲ ਦੇ ਡਾਕਟਰ ਨੇ ਇਸ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ ਹੈ।
ਮੌਤ ਦੇ ਕਾਰਨਾਂ ਬਾਰੇ ਹਾਲੇ ਸਪਸ਼ਟ ਨਹੀਂ ਹੋ ਸਕਿਆ ਕਿ ਨੌਜਵਾਨ ਦੀ ਮੌਤ ਜ਼ਖ਼ਮੀ ਹੋਣ ਨਾਲ ਹੋਈ ਹੈ ਜਾਂ ਕਿਸੇ ਹੋਰ ਕਾਰਨ ਕਰਕੇ।






