ਪੈਨਸ਼ਨਰ ਐਸੋਸੀਏਸ਼ਨ ਪਾਵਰਕਾਮ ਸਰਕਲ ਖੰਨਾ ਦੀ ਮੀਟਿੰਗ ਪ੍ਰਧਾਨ ਹਰਬੰਸ ਸਿੰਘ ਦਬੁਰਜੀ ਦੀ ਅਗਵਾਈ ‘ਚ ਹੋਈ। ਪ੍ਰਰੈਸ ਸਕੱਤਰ ਗੁਰਸੇਵਕ ਸਿੰਘ ਮੋਹੀ ਨੇ ਦੱਸਿਆ ਇਸ ਮੀਟਿੰਗ ‘ਚ ਪੈਨਸ਼ਨਰਾਂ ਨੂੰ ਆ ਰਹੀਆਂ ਸਮੱਸਿਆਵਾਂ ਪ੍ਰਤੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਨਿਗਰਾਨ ਇੰਜੀ. ਹਰਪ੍ਰਰੀਤ ਸਿੰਘ ਨੂੰ ਜਾਣੂ ਕਰਵਾਇਆ ਗਿਆ।
ਇਸ ਦੌਰਾਨ ਪੈਨਸ਼ਨਰਾਂ ਵੱਲੋਂ ਮੁਲਾਜ਼ਮ ਫਰੰਟ ਪੈਨਸ਼ਨਰਾਂ ਵੱਲੋਂ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਦੀ ਹਮਾਇਤ ਕਰਦਿਆਂ ਇਸ ਰੋਸ ਧਰਨੇ ‘ਚ ਸਾਥੀਆਂ ਨੂੰ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਤੇ ਪੰਜਾਬ ਸਰਕਾਰ ਨੂੰ ਪੈਨਸ਼ਨਰਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ। ਇਸ ਮੌਕੇ ਇੰਦਰਜੀਤ ਸਿੰਘ ਅਕਾਲ, ਰਾਜ ਸਿੰਘ ਬੱਲ, ਨਰਿੰਦਰ ਕੁਮਾਰ, ਨੇਤਰ ਸਿੰਘ ਫੈਜ਼ਗੜ੍ਹ, ਸੰਤੋਖ ਸਿੰਘ, ਗੁਰਸੇਵਕ ਸਿੰਘ ਮੋਹੀ ਆਦਿ ਹਾਜ਼ਰ ਸਨ।






