ਕੰਧ ਟੱਪ ਕੇ ਘਰ ਦੇ ਅੰਦਰ ਦਾਖਲ ਹੋਏ ਚੋਰ ਸੁੱਤੇ ਪਏ ਪਰਿਵਾਰਕ ਮੈਂਬਰਾਂ ਦੀ ਮੌਜੂਦਗੀ ਵਿੱਚ ਲੱਖਾਂ ਰੁਪਏ ਦੀ ਕੀਮਤ ਦੇ ਸੋਨੇ ਚਾਂਦੀ ਦੇ ਗਹਿਣੇ ਅਤੇ 40 ਹਜ਼ਾਰ ਰੁਪਏ ਦੀ ਨਕਦੀ ‘ਤੇ ਹੱਥ ਸਾਫ ਕਰ ਗਏ। ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਚੌਧਰੀ ਕਾਲੋਨੀ ਦੇ ਰਹਿਣ ਵਾਲੇ ਵਿਕਾਸ ਦੁੱਗਲ ਨੇ ਦੱਸਿਆ ਕਿ ਉਹ ਪ੍ਰਾਈਵੇਟ ਨੌਕਰੀ ਕਰਦਾ ਹੈ। 29 ਫਰਵਰੀ ਨੂੰ ਸਵੇਰੇ 6 ਵਜੇ ਜਦ ਵਿਕਾਸ ਦੀ ਅੱਖ ਖੁੱਲ੍ਹੀ ਤਾਂ ਉਸਨੇ ਦੇਖਿਆ ਕਿ ਘਰ ਦਾ ਸਾਰਾ ਸਮਾਨ ਖਿਲਰਿਆ ਪਿਆ ਸੀ l ਅਲਮਾਰੀਆਂ ਚੈੱਕ ਕਰਨ ‘ਤੇ ਪਤਾ ਲੱਗਾ ਕਿ ਤਿੰਨ ਸੋਨੇ ਦੇ ਸੈੱਟ, ਦੋ ਅੰਗੂਠੀਆਂ, ਚਾਂਦੀ ਦਾ ਬ੍ਰੈਸਲੇਟ, ਚਾਂਦੀ ਦੀ ਚੈਨ ਅਤੇ 40 ਹਜ਼ਾਰ ਰੁਪਏ ਦੇ ਕਰੀਬ ਰਕਮ ਚੋਰੀ ਹੋ ਚੁੱਕੀ ਸੀ l ਚੋਰ ਇਸ ਕਦਰ ਸ਼ਾਤਰ ਸਨ ਕਿ ਉਨ੍ਹਾਂ ਨੇ ਪਰਿਵਾਰ ਨੂੰ ਘਰ ਅੰਦਰ ਦਾਖਲ ਹੋਣ ਦੀ ਭਿਣਕ ਨਹੀਂ ਲੱਗਣ ਦਿੱਤੀl ਉਧਰੋਂ ਇਸ ਮਾਮਲੇ ਵਿੱਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਚੌਧਰੀ ਕਾਲੋਨੀ ਦੇ ਵਾਸੀ ਵਿਕਾਸ ਦੁੱਗਲ ਦੀ ਸ਼ਿਕਾਇਤ ਤੇ ਅਣਪਛਾਤੇ ਚੋਰਾਂ ਖਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।






