ਮੋਗਾ ‘ਚ ਐਤਵਾਰ ਤੜਕਸਾਰ ਦਿਲ ਦਹਿਲਾਉਣ ਵਾਲੀ ਘਟਨਾ ਵਾਪਰੀ ਹੈ, ਇਸ ਤੋਂ ਬਾਅਦ ਇਲਾਕੇ ਵਿਚ ਦਹਿਸਤ ਦਾ ਮਾਹੌਲ ਬਣਿਆ ਹੋਇਆ ਹੈ।
ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰਣਸੀਂਹ ਕਲਾਂ ਕਿਸੇ ਫਰਮ ‘ਤੇ ਚੌਕੀਦਾਰੀ ਕਰਨ ਵਾਲੇ ਵਿਅਕਤੀ ਦਾ ਕਿਸੇ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਵੱਡ-ਟੁੱਕ ਕੇ ਕਤਲ ਕਰ ਦਿੱਤਾ। ਮਰਨ ਵਾਲੇ ਦੀ ਉਮਰ 50 ਤੋਂ 55 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋ ਰਹੀ। ਮੌਕੇ ‘ਤੇ ਪੁਲਿਸ ਥਾਣਾ ਨਿਹਾਲ ਸਿੰਘ ਵਾਲਾ ਦੇ ਮੁਲਾਜ਼ਮਾਂ ਨੇ ਪਹੁੰਚ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ।






