ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਪਛੜੀਆਂ ਸ਼੍ਰ੍ਰੈਣੀਆਂ ਵਿੰਗ (ਬੀ.ਸੀ. ਵਿੰਗ) ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਬੀ.ਸੀ ਵਿੰਗ ਦੇ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ।
ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਬੀ.ਸੀ ਵਿੰਗ ਦੇ ਪ੍ਰਧਾਨ ਜਥੇਦਾਰ ਹੀਰਾ ਸਿੰਘ ਗਾਬੜੀਆ ਨੇ ਦੱਸਿਆ ਕਿ ਪਾਰਟੀ ਨਾਲ ਲੰਮੇ ਸਮੇ ਤੋਂ ਜੁੜੇ ਅਤੇ ਮਿਹਨਤੀ ਆਗੂਆਂ ਨੂੰ ਬੀ.ਸੀ. ਵਿੰਗ ਵਿੱਚ ਸ਼ਾਮਲ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜਿਹਨਾਂ ਆਗੂਆਂ ਨੂੰ ਬੀ.ਸੀ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਹਰੀ ਸਿੰਘ ਪ੍ਰੀਤ ਟਰੈਕਟਰ ਨਾਭਾ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ ਅੰਮ੍ਰਿਤਸਰ, ਭਾਈ ਰਾਮ ਸਿੰਘ ਮੈਂਬਰ ਐਸ.ਜੀ.ਪੀ.ਸੀ ਅੰਮ੍ਰਿਤਸਰ, ਅਮਰਜੀਤ ਸਿੰਘ ਬਿੱਟੂ ਕਿਸ਼ਨਪੁਰਾ ਜਲੰਧਰ, ਦਰਸ਼ਨ ਸਿੰਘ ਸੁਲਤਾਨਵਿੰਡ ਅੰਮ੍ਰਿਤਸਰ, ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਐਸ.ਜੀ.ਪੀ.ਸੀ, ਸ. ਗੁਰਦੀਪ ਸਿੰਘ ਲੰਬੀ, ਸ. ਕਸ਼ਮੀਰ ਸਿੰਘ ਗੰਡੀਵਿੰਡ ਸਾਬਕਾ ਮੇਂਬਰ ਐਸ.ਜੀ.ਪੀ.ਸੀ, ਸ. ਮੁਖਤਿਆਰ ਸਿੰਘ ਚੀਮਾ ਲੁਧਿਆਣਾ ਅਤੇ ਸ. ਗੁਰਦੀਪ ਸਿੰਘ ਸ਼ੇਖਪੁਰਾ ਦੇ ਨਾਮ ਸ਼ਾਮਲ ਹਨ।






