ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 117 ਬਟਾਲੀਅਨ ਦੀ ਬੀਓਪੀ ਪੰਜ ਗਰਾਈਆ ‘ਤੇ ਤਾਇਨਾਤ ਬੀਐਸਐਫ ਜਵਾਨਾਂ ਵਲੋਂ ਐਤਵਾਰ ਦੀ ਰਾਤ ਕੌਮਾਂਤਰੀ ਸਰਹੱਦ ਰਾਹੀਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਹੋ ਰਹੇ ਪਾਕਿਸਤਾਨ ਡਰੋਨ ‘ਤੇ ਫਾਇਰਿੰਗ ਕੀਤੀ । ਜਾਣਕਾਰੀ ਅਨੁਸਾਰ ਐਤਵਾਰ ਦੀ ਰਾਤ ਸਰਹੱਦ ‘ਤੇ ਚੌਕਸ ਜਵਾਨਾਂ ਵੱਲੋਂ ਅਸਮਾਨ ਵਿੱਚ ਪਾਕਿਸਤਾਨੀ ਡਰੋਨ ਨੂੰ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰਦਿਆਂ ਵੇਖਿਆ ਜਿੱਥੇ ਜਵਾਨਾਂ ਵੱਲੋਂ 51 ਦੇ ਕਰੀਬ ਫਾਇਰ ਤੇ ਰੋਸ਼ਨੀ ਲਈ ਬੰਬ ਚਲਾਏ ਗਏ । ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਬੀਐਸਐਫ ਤੇ ਪੁਲਿਸ ਵੱਲੋਂ ਸਬੰਧਤ ਏਰੀਏ ਵਿੱਚ ਪਹੁੰਚ ਕੇ ਸੋਮਵਾਰ ਤੜਕਸਾਰ ਤੋਂ ਇਲਾਕੇ ਵਿੱਚ ਨਾਕਾਬੰਦੀ ਕਰਕੇ ਸਰਚ ਅਭਿਆਨ ਚਲਾਇਆ ਹੋਇਆ ਹੈ। ਇੱਥੇ ਦੱਸਣ ਯੋਗ ਹੈ ਕਿ ਪਿਛਲੀ ਦਿਨੀਂ ਵੀ ਬੀਓਪੀ ਪੰਜ ਗਰਾਈਆਂ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਵੱਲੋਂ ਭਾਰਤੀ ਖੇਤਰ ਵਿੱਚ ਪ੍ਰਵੇਸ਼ ਕਰ ਰਹੇ ਪਾਕਿਸਤਾਨੀ ਡਰੋਨ ਤੇ ਫਾਇਰਿੰਗ ਕਰਕੇ ਕੋਸ਼ਿਸ਼ ਨੂੰ ਨਕਾਮ ਕੀਤਾ ਗਿਆ ਸੀ।






