US Presidential Election 2024: ਅਮਰੀਕੀ ਰਾਸ਼ਟਰਪਤੀ ਚੋਣਾਂ ਲਈ ਜੋਅ ਬਾਇਡਨ ਤੇ ਡੋਨਾਲਡ ਟਰੰਪ ਇੱਕ ਵਾਰ ਫਿਰ ਆਹਮੋ-ਸਾਹਮਣੇ ਹੋਣਗੇ। ਸੀਐਨਐਨ ਮੁਤਾਬਕ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡੈਮੋਕਰੇਟਿਕ ਅਤੇ ਰਿਪਬਲਿਕਨ ਪਾਰਟੀਆਂ ਦੀਆਂ ਪ੍ਰਾਇਮਰੀ ਚੋਣਾਂ ਜਿੱਤ ਕੇ ਆਪਣੇ ਦਾਅਵਿਆਂ ਦੀ ਪੁਸ਼ਟੀ ਕਰ ਦਿੱਤੀ ਹੈ।
ਜੋਅ ਬਾਇਡਨ ਅਤੇ ਟਰੰਪ ਵਿਚਾਲੇ ਮੁਕਾਬਲਾ ਹੋਵੇਗਾ
ਸੀਐਨਐਨ ਮੁਤਾਬਕ ਅਮਰੀਕੀ ਰਾਸ਼ਟਰਪਤੀ ਚੋਣ ਲਈ ਜੋਅ ਬਾਇਡਨ ਅਤੇ ਡੋਨਾਲਡ ਟਰੰਪ ਵਿਚਾਲੇ ਮੁਕਾਬਲਾ ਹੋਵੇਗਾ। ਟਰੰਪ ਨੇ ਬੁੱਧਵਾਰ ਸਵੇਰੇ ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਨਾਮਜ਼ਦਗੀ ਪ੍ਰਾਪਤ ਕੀਤੀ, ਜਦੋਂ ਕਿ ਬਾਇਡਨ ਨੇ ਇੱਕ ਦਿਨ ਪਹਿਲਾਂ ਡੈਮੋਕ੍ਰੇਟਿਕ ਪਾਰਟੀ ਦੀਆਂ ਚੋਣਾਂ ਜਿੱਤ ਕੇ ਆਪਣੇ ਦਾਅਵੇ ਦੀ ਪੁਸ਼ਟੀ ਕੀਤੀ।
ਜਾਰਜੀਆ, ਮਿਸੀਸਿਪੀ ਅਤੇ ਵਾਸ਼ਿੰਗਟਨ ਵਿੱਚ ਵੋਟਿੰਗ ਹੋਈ
ਸੀਐਨਐਨ ਨੇ ਰਿਪੋਰਟ ਦਿੱਤੀ ਕਿ ਬੁੱਧਵਾਰ ਨੂੰ ਜਾਰਜੀਆ, ਮਿਸੀਸਿਪੀ ਅਤੇ ਵਾਸ਼ਿੰਗਟਨ ਵਿੱਚ ਰਾਸ਼ਟਰਪਤੀ ਦੀ ਪ੍ਰਾਇਮਰੀ ਵਿੱਚ ਵੋਟਰਾਂ ਨੇ ਆਪਣੀ ਵੋਟ ਪਾਈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਡੈਮੋਕਰੇਟਸ ਦੀਆਂ ਪ੍ਰਾਇਮਰੀ ਚੋਣਾਂ ਲਈ ਵੋਟਿੰਗ ਹੋਈ।
ਟਰੰਪ ਇਲਜ਼ਾਮਾਂ ਨਾਲ ਚੋਣ ਮੈਦਾਨ ‘ਚ ਉਤਰਣਗੇ
ਸੀਐਨਐਨ ਦੀ ਰਿਪੋਰਟ ਮੁਤਾਬਕ 2020 ਦੇ ਚੋਣ ਪ੍ਰਚਾਰ ਤੋਂ ਬਾਅਦ ਟਰੰਪ ਅਤੇ ਬਾਇਡਨ ਵਿਚਾਲੇ ਇੱਕ ਹੋਰ ਮੁਕਾਬਲਾ ਹੋਵੇਗਾ। ਹਾਲਾਂਕਿ ਇਸ ਵਾਰ ਟਰੰਪ 91 ਦੋਸ਼ਾਂ ਦੇ ਨਾਲ ਚੋਣ ਮੈਦਾਨ ‘ਚ ਉਤਰਨਗੇ। ਉਸ ‘ਤੇ 6 ਜਨਵਰੀ, 2021 ਨੂੰ ਯੂਐਸ ਕੈਪੀਟਲ ਵਿਚ ਹੋਈ ਹਿੰਸਾ ਵਿਚ ਮੁੱਖ ਭੂਮਿਕਾ ਨਿਭਾਉਣ ਦਾ ਦੋਸ਼ ਹੈ। ਉਸਨੇ 2016 ਦੀਆਂ ਚੋਣਾਂ ਤੋਂ ਪਹਿਲਾਂ ਇੱਕ ਪੋਰਨ ਫਿਲਮ ਸਟਾਰ ਨੂੰ ਪੈਸੇ ਵੀ ਦਿੱਤੇ ਸਨ। ਉਸ ਨੇ ਇਹ ਗੱਲ ਛੁਪਾ ਕੇ ਰੱਖੀ ਸੀ।
ਤੁਹਾਨੂੰ ਦੱਸ ਦੇਈਏ ਕਿ ਇਸ ਸਾਲ ਅਮਰੀਕਾ ਵਿੱਚ ਰਾਸ਼ਟਰਪਤੀ ਦੇ ਅਹੁਦੇ ਲਈ ਚੋਣਾਂ ਹੋਣੀਆਂ ਹਨ। ਇਸ ਤੋਂ ਪਹਿਲਾਂ ਸਾਲ 2020 ‘ਚ ਰਾਸ਼ਟਰਪਤੀ ਅਹੁਦੇ ਲਈ ਜੋਅ ਬਾਇਡਨ ਅਤੇ ਡੋਨਾਲਡ ਟਰੰਪ ਵਿਚਾਲੇ ਮੁਕਾਬਲਾ ਸੀ।






