ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਆਪਣੇ ਨਵਜੰਮੇ ਬੱਚੇ ਨੂੰ ਲੈ ਕੇ ਪਿੰਡ ਮੂਸੇਵਾਲਾ ਵਿਖੇ ਆਪਣੀ ਰਿਹਾਇਸ਼ ‘ਤੇ ਪਹੁੰਚ ਗਏ ਹਨ। ਉਨ੍ਹਾਂ ਦੇ ਗ੍ਰਹਿ ਪ੍ਰਵੇਸ਼ ਦੌਰਾਨ ਹਵੇਲੀ ‘ਚ ਜਸ਼ਨ ਵੀ ਹੋਇਆ। ਇਸ ਦੌਰਾਨ ਪਿੰਡ ਦੀਆਂ ਔਰਤਾਂ ਨੇ ਗਿੱਧਾ ਤੇ ਪੁਰਸ਼ਾਂ ਨੇ ਭੰਗੜਾ ਪਾਇਆ, ਜਦੋਂਕਿ ਘਰ ਪਹੁੰਚਣ ਤੋਂ ਪਹਿਲਾਂ ਪਰਿਵਾਰ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਜਿੱਥੇ ਉਨ੍ਹਾਂ ਨੂੰ ਸਿਰੋਪਾਓ ਵੀ ਭੇਟ ਕੀਤਾ ਗਿਆ।
ਇਸ ਤੋਂ ਇਲਾਵਾ ਪਿੰਡ ‘ਚ ਘਰ ਪਹੁੰਚਣ ਤੋਂ ਪਹਿਲਾਂ ਬੱਚੇ ਨੂੰ ਸਿੱਧੂ ਮੂਸੇਵਾਲਾ ਦੀ ਯਾਦਗਾਰ ‘ਤੇ ਵੀ ਲਿਜਾਇਆ ਗਿਆ ਤੇ ਉਸ ਦਾ ਮੱਥਾ ਟਿਕਾਇਆ ਗਿਆ | ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਕਰੀਬ ਇਕ ਹਫ਼ਤਾ ਪਹਿਲਾਂ ਬਠਿੰਡਾ ਦੇ ਜਿੰਦਲ ਹਸਪਤਾਲ ‘ਚ ਆਈਵੀਐਫ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ ਸੀ। ਉਦੋਂ ਤੋਂ ਲੈ ਕੇ ਸ਼ਨਿਚਰਵਾਰ ਸਵੇਰ ਤਕ ਚਰਨ ਕੌਰ ਆਪਣੇ ਬੱਚੇ ਸਮੇਤ ਬਠਿੰਡਾ ਦੇ ਇਸ ਹਸਪਤਾਲ ਵਿੱਚ ਦਾਖਲ ਸਨ।






