ਅਮਰੀਕਾ ਦੇ ਓਹਾਯੋ ਸੂਬੇ ’ਚ ਇਕ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨਿਊਯਾਰਕ ’ਚ ਭਾਰਤ ਦੇ ਵਣਜ ਦੂਤਘਰ ਨੇ ਸ਼ੁੱਕਰਵਾਰ ਨੂੰ ‘ਐਕਸ’ ’ਤੇ ਪੋਸਟ ਕੀਤਾ, ਓਹਾਯੋ ਦੇ ਕਲੀਵਲੈਂਡ ’ਚ ਭਾਰਤੀ ਵਿਦਿਆਰਥੀ ਉਮਾ ਸੱਤਿਆ ਸਾੲੀਂ ਗੱਡੇ ਦੀ ਮੌਤ ਨਾਲ ਦੁੱਖ ਹੋਇਆ। ਵਣਜ ਦੂਤਘਰ ਨੇ ਕਿਹਾ ਕਿ ਮੌਤ ਦੀ ਪੁਲਿਸ ਜਾਂਚ ਚੱਲ ਰਹੀ ਹੈ। ਵਣਜ ਦੂਤਘਰ ਭਾਰਤ ’ਚ ਪਰਿਵਾਰ ਨਾਲ ਸੰਪਰਕ ’ਚ ਹੈ। ਉਮਾ ਗੱਡੇ ਦੀ ਦੇਹ ਛੇਤੀ ਤੋਂ ਛੇਤੀ ਭਾਰਤ ਪਹੁੰਚਾਉਣ ਸਮੇਤ ਹਰ ਸੰਭਵ ਸਹਾਇਤਾ ਦਿੱਤੀ ਜਾ ਰਹੀ ਹੈ।
ਇਹ ਘਟਨਾ ਅਜਿਹੇ ਸਮੇਂ ਵਿੱਚ ਵਾਪਰੀ ਹੈ ਜਦੋਂ ਅਮਰੀਕਾ ਵਿੱਚ ਭਾਰਤੀ ਮੂਲ ਦੇ ਵਿਦਿਆਰਥੀਆਂ ਦੀਆਂ ਮੌਤਾਂ ਵੱਧ ਰਹੀਆਂ ਹਨ। ਇਸ ਤੋਂ ਪਹਿਲਾਂ ਮਾਰਚ ਵਿੱਚ, ਇੱਕ 25 ਸਾਲਾ ਭਾਰਤੀ ਵਿਦਿਆਰਥੀ ਅਮਰੀਕਾ ਦੇ ਕਲੀਵਲੈਂਡ ਖੇਤਰ ਤੋਂ ਲਾਪਤਾ ਹੋ ਗਿਆ ਸੀ, ਜਿਸ ਦੇ ਕੁਝ ਦਿਨ ਬਾਅਦ ਪੀੜਤ ਪਰਿਵਾਰ ਨੂੰ ਫਿਰੌਤੀ ਦੀ ਮੰਗ ਕਰਨ ਵਾਲਾ ਇੱਕ ਕਾਲ ਆਇਆ ਸੀ। ਪਰਿਵਾਰ ਨੇ ਵਿਦੇਸ਼ ਮੰਤਰਾਲੇ ਨੂੰ ਉਨ੍ਹਾਂ ਦੇ ਪੁੱਤਰ ਨੂੰ ਲੱਭਣ ਦੀ ਬੇਨਤੀ ਕੀਤੀ ਸੀ।






