ਇਜ਼ਰਾਈਲ ‘ਤੇ ਈਰਾਨ ਦੇ ਹਮਲੇ. ਇਜ਼ਰਾਈਲ-ਹਮਾਸ ਯੁੱਧ ਦੇ ਵਿਚਕਾਰ, ਈਰਾਨ ਨੇ ਸ਼ਨੀਵਾਰ ਦੇਰ ਰਾਤ ਇਜ਼ਰਾਈਲੀ ਖੇਤਰ ‘ਤੇ ਹਮਲਾ ਕੀਤਾ। ਈਰਾਨ ਨੇ ਇਜ਼ਰਾਈਲ ‘ਤੇ ਮਿਜ਼ਾਈਲਾਂ ਦਾਗੀਆਂ। ਇਜ਼ਰਾਈਲ ਨੇ ਦਾਅਵਾ ਕੀਤਾ ਕਿ ਇਜ਼ਰਾਈਲ ਅਤੇ ਹੋਰ ਦੇਸ਼ਾਂ ਨੇ 300 ਤੋਂ ਵੱਧ ਕਰੂਜ਼ ਮਿਜ਼ਾਈਲਾਂ ਅਤੇ ਡਰੋਨਾਂ ਨੂੰ ਰੋਕਿਆ ਹੈ।
ਅਮਰੀਕਾ ਦਾ ਈਰਾਨ ਨੂੰ ਜਵਾਬ
ਅਮਰੀਕੀ ਰੱਖਿਆ ਮੰਤਰੀ ਲੋਇਡ ਆਸਟਿਨ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਅਮਰੀਕਾ ਈਰਾਨ ਨਾਲ ਟਕਰਾਅ ਨਹੀਂ ਚਾਹੁੰਦਾ ਹੈ, ਪਰ ਉਹ ਆਪਣੀਆਂ ਫੌਜਾਂ ਦੀ ਸੁਰੱਖਿਆ ਅਤੇ ਇਜ਼ਰਾਈਲ ਦੀ ਰੱਖਿਆ ਦਾ ਸਮਰਥਨ ਕਰਨ ਲਈ ਕਾਰਵਾਈ ਕਰਨ ਤੋਂ ਸੰਕੋਚ ਨਹੀਂ ਕਰੇਗਾ।
ਅਮਰੀਕੀ ਰੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਰਾਸ਼ਟਰਪਤੀ ਜੋਅ ਬਾਇਡਨ ਦੇ ਨਿਰਦੇਸ਼ਾਂ ‘ਤੇ ਅਮਰੀਕੀ ਫ਼ੌਜ ਨੇ ਇਜ਼ਰਾਈਲ ‘ਤੇ ਦਾਗੀਆਂ ਗਈਆਂ ਮਿਜ਼ਾਈਲਾਂ ਖ਼ਿਲਾਫ਼ ਕਾਰਵਾਈ ਕੀਤੀ। ਅਮਰੀਕਾ ਇਜ਼ਰਾਈਲ ਦੀ ਰੱਖਿਆ ਅਤੇ ਇਸ ਦੇ ਲੋਕਾਂ ਦੀ ਸਹਾਇਤਾ ਲਈ ਵਚਨਬੱਧ ਹੈ।
ਬਾਇਡੇਨ ਨੇ ਐਮਰਜੈਂਸੀ ਮੀਟਿੰਗ ਬੁਲਾਈ
ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਵੀ ਈਰਾਨ ਦੇ ਹਮਲੇ ‘ਤੇ ਸਖ਼ਤ ਪ੍ਰਤੀਕਿਰਿਆ ਦੇ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਮਾਮਲੇ ‘ਤੇ ਹੰਗਾਮੀ ਮੀਟਿੰਗ ਬੁਲਾਈ ਹੈ। ਜੋਅ ਬਾਇਡਨ ਨੇ ਸਥਿਤੀ ‘ਤੇ ਚਰਚਾ ਕਰਨ ਅਤੇ ਅਗਲੀ ਕਾਰਵਾਈ ਕਰਨ ਲਈ ਅੱਜ ਤੁਰੰਤ ਜੀ-7 ਨੇਤਾਵਾਂ ਦੀ ਮੀਟਿੰਗ ਬੁਲਾਈ ਹੈ।
ਬਾਇਡਨ ਨੇ ਨੇਤਨਯਾਹੂ ਨਾਲ ਕੀਤੀ ਗੱਲ
ਬਾਇਡਨ ਨੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨਾਲ ਫੋਨ ‘ਤੇ ਗੱਲ ਕੀਤੀ। ਉਸਨੇ ਕਿਹਾ, “ਅੱਜ ਸਵੇਰੇ, ਈਰਾਨ ਅਤੇ ਯਮਨ, ਸੀਰੀਆ ਅਤੇ ਇਰਾਕ ਵਿੱਚ ਉਸਦੇ ਹਮਦਰਦਾਂ ਨੇ ਇਜ਼ਰਾਈਲ ਵਿੱਚ ਫੌਜੀ ਸਥਾਪਨਾਵਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਅਚਾਨਕ ਹਮਲਾ ਕੀਤਾ। ਮੈਂ ਇਨ੍ਹਾਂ ਹਮਲਿਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ।






