ਪੰਜਾਬ ਦੇ ਅੰਮ੍ਰਿਤਸਰ, ਪਟਿਆਲਾ ਤੇ ਹੁਸ਼ਿਆਰਪੁਰ ਸਮੇਤ ਕਈ ਜ਼ਿਲ੍ਹਿਆਂ ‘ਚ ਸ਼ਨਿਚਰਵਾਰ ਨੂੰ ਦਿਨ ਵੇਲੇ ਰੁਕ-ਰੁਕ ਕੇ ਬੂੰਦਾਬਾਂਦੀ ਤੇ ਹਲਕੀ ਬਾਰਿਸ਼ ਹੁੰਦੀ ਰਹੀ ਜਿਸ ਨਾਲ ਗਰਮੀ ਤੋਂ ਰਾਹਤ ਰਹੀ। ਮੌਸਮ ਕੇਂਦਰ ਚੰਡੀਗੜ੍ਹ ਮੁਤਾਬਕ ਅੰਮ੍ਰਿਤਸਰ ਵਿਚ 5.5 ਮਿਲੀਮੀਟਰ ਤੇ ਲੁਧਿਆਣਾ ’ਚ 0.3 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਬਾਰਿਸ਼ ਕਾਰਨ ਸ਼ੁੱਕਰਵਾਰ ਦੇ ਮੁਕਾਬਲੇ ਕਈ ਜ਼ਿਲ੍ਹਿਆਂ ਵਿਚ ਦਿਨ ਦੇ ਤਾਪਮਾਨ ਵਿਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਤੱਕ ਗਿਰਾਵਟ ਆਈ।
ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ ਵਿਚ ਵੱਧ ਤੋਂ ਵੱਧ ਤਾਪਮਾਨ 31 ਡਿਗਰੀ, ਲੁਧਿਆਣਾ ਤੇ ਫ਼ਿਰੋਜ਼ਪੁਰ ’ਚ 32 ਡਿਗਰੀ, ਮੋਗਾ ’ਚ 32.9 ਡਿਗਰੀ, ਬਠਿੰਡਾ ’ਚ 34 ਡਿਗਰੀ, ਜਲੰਧਰ ’ਚ 31.3 ਡਿਗਰੀ, ਬਠਿੰਡਾ ’ਚ 34 ਡਿਗਰੀ ਤੇ ਚੰਡੀਗੜ੍ਹ ’ਚ 36.6 ਡਿਗਰੀ ਸੈਲਸੀਅਤ ਦਰਜ ਕੀਤਾ ਗਿਆ ਗਿਆ।
ਦੂਜੇ ਪਾਸੇ ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿਚ ਹਲਕੀ ਤੇ ਕੁਝ ਜ਼ਿਲ੍ਹਿਆਂ ਵਿਚ ਆਮ ਤੋਂ ਮੱਧਮ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕੁਝ ਜ਼ਿਲ੍ਹਿਆਂ ‘ਚ ਗੜੇ ਵੀ ਪੈ ਸਕਦੇ ਹਨ।






