ਮੱਧ ਪੂਰਬ ਦੇ ਦੋ ਦੇਸ਼ਾਂ ਇਜ਼ਰਾਈਲ ਅਤੇ ਈਰਾਨ ਵਿਚਾਲੇ ਅਜੇ ਵੀ ਤਣਾਅ ਹੈ। 13 ਅਪ੍ਰੈਲ ਨੂੰ ਈਰਾਨ ਨੇ ਇਜ਼ਰਾਈਲ ‘ਤੇ ਹਮਲਾ ਕੀਤਾ, ਜਿਸ ਤੋਂ ਬਾਅਦ ਖ਼ਤਰਾ ਵਧ ਗਿਆ ਹੈ। ਅਜਿਹੇ ਸਮੇਂ ‘ਚ ਇਜ਼ਰਾਈਲ ‘ਚ ਭਾਰਤੀ ਦੂਤਾਵਾਸ ਨੇ ਐਤਵਾਰ ਨੂੰ ਭਾਰਤੀ ਨਾਗਰਿਕਾਂ ਨੂੰ ਸ਼ਾਂਤ ਰਹਿਣ ਦੀ ਹਦਾਇਤ ਦਿੱਤੀ ਹੈ। ਇਸ ਤੋਂ ਇਲਾਵਾ ਸਥਾਨਕ ਅਧਿਕਾਰੀਆਂ ਵੱਲੋਂ ਜਾਰੀ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ।





