ਜ਼ਿਲ੍ਹੇ ਦੇ ਕਸਬਾ ਨਡਾਲਾ ‘ਚ ਇਕ ਔਰਤ ਨੇ ਸ਼ੱਕੀ ਹਾਲਾਤ ‘ਚ ਘਰ ‘ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਮੁਤਾਬਕ ਔਰਤ ਨੂੰ ਦੋ ਦਿਨ ਪਹਿਲਾਂ ਇਲਾਕੇ ਦੇ ਲੋਕਾਂ ਨੇ ਦੇਖਿਆ ਸੀ। ਔਰਤ ਦਾ ਪਤੀ ਵਿਦੇਸ਼ ਰਹਿੰਦਾ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਨਡਾਲਾ ਚੌਕੀ ਦੇ ਇੰਚਾਰਜ ਦਲਵਿੰਦਰਬੀਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਤੇ ਕਾਰਵਾਈ ਸ਼ੁਰੂ ਕੀਤੀ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ।






