ਅਫਗਾਨਿਸਤਾਨ ਦੇ ਪੂਰਬੀ ਸੂਬੇ ਨੰਗਰਹਾਰ ਸੂਬੇ ‘ਚ ਸ਼ਨੀਵਾਰ ਨੂੰ ਇਕ ਕਿਸ਼ਤੀ ਪਲਟਣ ਨਾਲ ਇਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਨੰਗਰਹਾਰ ਸੂਬੇ ਦੇ ਸੂਚਨਾ ਵਿਭਾਗ ਦੇ ਮੁਖੀ ਕੁਰੈਸ਼ੀ ਬਡਲੌਨ ਨੇ ਟਵਿੱਟਰ ‘ਤੇ ਇਕ ਪੋਸਟ ‘ਚ ਕਿਹਾ,”ਮੋਮਾਂਦ ਦਾਰਾ ਜ਼ਿਲੇ ਦੇ ਬਸਾਵੁਲ ਖੇਤਰ ‘ਚ ਸਵੇਰੇ 7 ਵਜੇ ਔਰਤਾਂ ਅਤੇ ਬੱਚਿਆਂ ਨਾਲ ਭਰੀ ਕਿਸ਼ਤੀ ਨਦੀ ‘ਚ ਡੁੱਬ ਗਈ।
ਪੰਜ ਲੋਕਾਂ ਨੂੰ ਡੁੱਬਣ ਤੋਂ ਬਚਾਇਆ ਗਿਆ
ਇਸ ਦੌਰਾਨ ਖਾਮਾ ਪ੍ਰੈੱਸ ਦੀ ਰਿਪੋਰਟ ਮੁਤਾਬਕ ਪੰਜ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ ਬਾਕੀਆਂ ਦੀ ਭਾਲ ਜਾਰੀ ਹੈ। ਨਾਲ ਹੀ ਪੰਜ ਲੋਕਾਂ ਨੂੰ ਡੁੱਬਣ ਤੋਂ ਬਚਾਇਆ ਗਿਆ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।






