ਅਵਾਰਾ ਕੁੱਤਿਆਂ ਦੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਅੱਜ ਪੱਛਮੀ ਬੰਗਾਲ ਤੇ ਤੇਲੰਗਾਨਾ ਨੂੰ ਛੱਡ ਕੇ ਸਾਰੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਹਲਫ਼ਨਾਮਾ ਦਾਇਰ ਨਾ ਕਰਨ ਲਈ ਤਲਬ ਕੀਤਾ।
ਸੁਪਰੀਮ ਕੋਰਟ ਨੇ ਨੋਟ ਕੀਤਾ ਕਿ ਸਿਰਫ਼ ਪੱਛਮੀ ਬੰਗਾਲ, ਤੇਲੰਗਾਨਾ ਅਤੇ ਦਿੱਲੀ ਨਗਰ ਨਿਗਮ ਨੇ ਹੀ ਪਾਲਣਾ ਹਲਫ਼ਨਾਮੇ ਦਾਇਰ ਕੀਤੇ ਸਨ। ਅਦਾਲਤ ਨੇ ਪੱਛਮੀ ਬੰਗਾਲ ਤੇ ਤੇਲੰਗਾਨਾ ਨੂੰ ਛੱਡ ਕੇ ਸਾਰੇ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ 3 ਨਵੰਬਰ ਨੂੰ ਉਸ ਦੇ ਸਾਹਮਣੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ।







