ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਕੀਤਾ ਹੈ ਕਿ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਮਰਹੂਮ ਬੂਟਾ ਸਿੰਘ ਉਨ੍ਹਾਂ ਲਈ ਪਿਤਾ ਸਮਾਨ ਸਨ ਅਤੇ ਉਹ ਕਦੇ ਵੀ ਉਨ੍ਹਾਂ ਦਾ ਜਾਂ ਕਿਸੇ ਹੋਰ ਦਾ ਅਪਮਾਨ ਨਹੀਂ ਕਰ ਸਕਦੇ।
ਤਰਨਤਾਰਨ ਜ਼ਿਮਨੀ ਚੋਣਾਂ ਲਈ ਪ੍ਰਚਾਰ ਦੌਰਾਨ ਉਨ੍ਹਾਂ ਦੇ ਭਾਸ਼ਣ ਦਾ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ‘ਕਾਰਨ ਦੱਸੋ ਨੋਟਿਸ ਲੈਣ ਸਬੰਧੀ ਖਬਰਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਵੜਿੰਗ ਨੇ ਕਿਹਾ ਕਿ ਉਨ੍ਹਾਂ ਦਾ ਮਤਲਬ ਬੂਟਾ ਸਿੰਘ ਦਾ ਅਪਮਾਨ ਕਰਨਾ ਨਹੀਂ ਸੀ ਅਤੇ ਜੇਕਰ ਕਿਸੇ ਨੂੰ ਵੀ ਠੇਸ ਪਹੁੰਚੀ ਹੈ, ਤਾਂ ਉਹ ਬਗੈਰ ਕਿਸੇ ਸ਼ਰਤ ਮਾਫ਼ੀ ਮੰਗਦੇ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬੂਟਾ ਸਿੰਘ ਬਾਰੇ ਜਿਹੜਾ ਵੀ ਜ਼ਿਕਰ ਕੀਤਾ, ਉਹ ਕਾਂਗਰਸ ਪਾਰਟੀ ਦੇ ਸਕਾਰਾਤਮਕ ਸੰਗਠਨ ਦੇ ਸੰਦਰਭ ਵਿਚ ਸੀ। ਕਾਂਗਰਸ ਯੋਗਤਾ ਅਤੇ ਕੁਸ਼ਲਤਾ ਦੇ ਆਧਾਰ ’ਤੇ ਸਾਰਿਆਂ ਨੂੰ ਮੌਕਾ ਪ੍ਰਦਾਨ ਕਰਦੀ ਹੈ ਅਤੇ ਜਾਤ, ਨਸਲ ਜਾਂ ਧਰਮ ਦੇ ਨਾਂ ’ਤੇ ਕਿਸੇ ਨਾਲ ਵੀ ਵਿਤਕਰਾ ਨਹੀਂ ਕਰਦੀ। ਫਿਰ ਵੀ ਜੇਕਰ ਕਿਸੇ ਨੂੰ ਠੇਸ ਪਹੁੰਚੀ ਹੈ, ਤਾਂ ਉਹ ਇਕ ਵਾਰ ਫਿਰ ਤੋਂ ਬਿਨਾਂ ਕਿਸੇ ਸ਼ਰਤ ਮਾਫ਼ੀ ਮੰਗਦੇ ਹਨ।






