ਗੁਜਰਾਤ ਹਾਈ ਕੋਰਟ ਨੇ ਵੀਰਵਾਰ ਨੂੰ 2013 ਦੇ ਜਬਰ ਜਨਾਹ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ 84 ਸਾਲਾ ਪ੍ਰਚਾਰਕ ਆਸਾਰਾਮ ਬਾਪੂ ਨੂੰ ਡਾਕਟਰੀ ਇਲਾਜ ਲਈ ਛੇ ਮਹੀਨੇ ਦੀ ਜ਼ਮਾਨਤ ਦੇ ਦਿੱਤੀ।
ਇਸ ਤੋਂ ਪਹਿਲਾਂ, 29 ਅਕਤੂਬਰ ਨੂੰ, ਰਾਜਸਥਾਨ ਹਾਈ ਕੋਰਟ ਨੇ ਵੀ ਉਸਨੂੰ ਡਾਕਟਰੀ ਇਲਾਜ ਲਈ ਛੇ ਮਹੀਨੇ ਦੀ ਜ਼ਮਾਨਤ ਦਿੱਤੀ ਸੀ। ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਆਪਣੀ ਜ਼ੁਬਾਨੀ ਟਿੱਪਣੀ ਵਿੱਚ ਕਿਹਾ ਕਿ ਉਹ ਉਸਨੂੰ ਰਾਜਸਥਾਨ ਹਾਈ ਕੋਰਟ ਦੇ ਆਧਾਰ ‘ਤੇ ਹੀ ਜ਼ਮਾਨਤ ਦੇ ਰਿਹਾ ਹੈ।







