ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ ‘ਚ ਸ਼੍ਰੋਮਣੀ ਕਮੇਟੀ ਪ੍ਰਧਾਨ (SGPC President) ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਵੱਲੋਂ ਸੋਮਵਾਰ ਨੂੰ ਜੰਮੂ ਵਿਖੇ ਕਸ਼ਮੀਰ ਦੇ ਹਿੰਦੂ ਸਮਾਜ ਨਾਲ ਸਬੰਧਿਤ ਆਗੂਆਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ। ਸਿੱਖ ਇਤਿਹਾਸ ‘ਚ ਕਸ਼ਮੀਰ ਦੇ ਪੰਡਤਾਂ ਦਾ ਜ਼ਿਕਰ ਬਹੁਤ ਹੀ ਅਹਿਮ ਸਥਾਨ ਰੱਖਦਾ ਹੈ ਕਿਉਂਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਵੱਲੋਂ ਕਸ਼ਮੀਰੀ ਪੰਡਤਾਂ ਦੀ ਬੇਨਤੀ ‘ਤੇ ਹੀ ਮਨੁੱਖੀ ਹੱਕਾਂ ਹਕੂਕਾਂ ਖਾਤਰ ਕੁਰਬਾਨੀ ਦਿੱਤੀ ਗਈ ਸੀ।
ਸੋਮਵਾਰ ਨੂੰ ਜਿਥੇ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ਵ ਪੱਧਰ ‘ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਮਨਾਈ ਜਾ ਰਹੀ ਹੈ ਉੱਥੇ 15 ਨਵੰਬਰ ਨੂੰ ਗੁਰਦੁਆਰਾ ਸਾਹਿਬ ਮਟਨ, ਕਸ਼ਮੀਰ ਤੋਂ ਵਿਸ਼ੇਸ਼ ਨਗਰ ਕੀਰਤਨ ਵੀ ਸਜਾਇਆ ਜਾ ਰਿਹਾ ਹੈ। ਇਸ ਨਗਰ ਕੀਰਤਨ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸ਼ਤਾਬਦੀ ਸਮਾਗਮਾਂ ਵਿੱਚ ਹਿੰਦੂ ਸਮਾਜ ਦੇ ਆਗੂਆਂ ਅਤੇ ਕਸ਼ਮੀਰ ਦੇ ਪੰਡਿਤਾਂ ਦੀ ਸ਼ਮੂਲੀਅਤ ਅਹਿਮ ਹੋਵੇਗੀ।







