ਕੈਲੀਫੋਰਨੀਆ ਨੇ ਇਹ ਐਲਾਨ ਕੀਤਾ ਹੈ ਕਿ ਉਹ ਅਪਰਵਾਸੀਆਂ ਨੂੰ ਜਾਰੀ ਕੀਤੇ ਗਏ 17,000 ਕਮਰਸ਼ੀਅਲ ਡਰਾਈਵਿੰਗ ਲਾਇਸੈਂਸ ਰੱਦ ਕਰਨ ਦੀ ਯੋਜਨਾ ਬਣਾ ਰਿਹਾ ਹੈ। ਗਵਰਨਰ ਗੇਵਿਨ ਨਿਊਸਮ ਨੇ ਕਿਹਾ ਕਿ ਇਹ ਲਾਇਸੈਂਸ ਸੂਬੇ ਦੇ ਕਾਨੂੰਨ ਦੀ ਉਲੰਘਣਾ ਕਾਰਨ ਰੱਦ ਕੀਤੇ ਜਾਣਗੇ। ਹਾਲਾਂਕਿ ਉਨ੍ਹਾਂ ਇਸ ਦੇ ਪਿੱਛੇ ਕੋਈ ਵਿਸ਼ੇਸ਼ ਜਾਣਕਾਰੀ ਨਹੀਂ ਦਿੱਤੀ।
ਲਾਇਸੈਂਸ ਰੱਦ ਕਰਨ ਦੀ ਯੋਜਨਾ ਨਾਜਾਇਜ਼ ਅਪਰਵਾਸੀ ਚਾਲਕਾਂ ਨਾਲ ਜੁੜੇ ਕਈ ਹਾਦਸਿਆਂ ਮਗਰੋਂ ਸਾਹਮਣੇ ਆਈ ਹੈ। ਕੈਲੀਫੋਰਨੀਆ ਦੀ ਲਾਇਸੈਂਸਿੰਗ ਪ੍ਰਕਿਰਿਆਵਾਂ ਦੀ ਟਰਾਂਸਪੋਰਟ ਮੰਤਰੀ ਸੀਨ ਡਫੀ ਅਲੋਚਨਾ ਕਰਦੇ ਰਹੇ ਹਨ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਸੂਬੇ ਨੇ ਗ਼ਲਤ ਤਰੀਕੇ ਨਾਲ ਕੰਮ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕੈਲੀਫੋਰਨੀਆ ਦੀ ਇਹ ਕਾਰਵਾਈ ਇਨ੍ਹਾਂ ਨਾਕਾਮੀਆਂ ਦੀ ਸਵੀਕਾਰਤਾ ਹੈ, ਜਦਕਿ ਸੂਬਾ ਪਹਿਲਾਂ ਵੀ ਆਪਣੇ ਲਾਇਸੈਂਸਿੰਗ ਮਿਆਰਾਂ ਦੀ ਰੱਖਿਆ ਕਰਦਾ ਆਇਆ ਹੈ।





