ਸ਼ੇਖ ਹਸੀਨਾ ਨੂੰ ਭਗੌੜਾ ਐਲਾਨਿਆ
ਜਸਟਿਸ ਮੁਹੰਮਦ ਗੋਲਾਮ ਮਜੂਮਦਾਰ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਨੇ ਕਿਹਾ ਕਿ ਤਿੰਨੋਂ ਦੋਸ਼ੀ ਪ੍ਰਦਰਸ਼ਨਕਾਰੀਆਂ ਦੀ ਹੱਤਿਆ ਵਿੱਚ ਸ਼ਾਮਲ ਸਨ, ਜਿਸ ਨਾਲ ਦੇਸ਼ ਭਰ ਵਿੱਚ ਹਿੰਸਾ ਭੜਕ ਗਈ। ਅਦਾਲਤ ਨੇ ਸ਼ੇਖ ਹਸੀਨਾ ਅਤੇ ਕਮਾਲ ਨੂੰ ਭਗੌੜਾ ਐਲਾਨਿਆ ਅਤੇ ਚੌਧਰੀ ਅਬਦੁੱਲਾ ਅਲੀ ਨੂੰ ਸਜ਼ਾ ਦਾ ਹੁਕਮ ਦਿੱਤਾ।
ਅਦਾਲਤ ਨੇ ਕੀ ਕਿਹਾ?
-
- ਅਦਾਲਤ ਨੇ ਮੰਨਿਆ ਕਿ ਹਸੀਨਾ ਸਰਕਾਰ ਨੇ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ। ਜਦੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਵਿਰੋਧ ਕਰਨ ਲਈ ਸੜਕਾਂ ‘ਤੇ ਉਤਰੇ ਤਾਂ ਸਾਬਕਾ ਪ੍ਰਧਾਨ ਮੰਤਰੀ ਨੇ ਇੱਕ ਅਪਮਾਨਜਨਕ ਬਿਆਨ ਦਿੱਤਾ।
-
- ਸ਼ੇਖ ਹਸੀਨਾ ਦੇ ਇਸ ਬਿਆਨ ਨੇ ਸਾਰੇ ਵਿਦਿਆਰਥੀਆਂ ਨੂੰ ਨਾਰਾਜ਼ ਕਰ ਦਿੱਤਾ, ਜਿਨ੍ਹਾਂ ਵਿੱਚ ਵਿਦਿਆਰਥਣਾਂ ਵੀ ਸ਼ਾਮਲ ਸਨ, ਅਤੇ ਪ੍ਰਦਰਸ਼ਨਕਾਰੀਆਂ ਨੇ ਹਿੰਸਾ ਦਾ ਸਹਾਰਾ ਲਿਆ।
-
- ਹਿੰਸਾ ਨੂੰ ਕੰਟਰੋਲ ਕਰਨ ਲਈ, ਸ਼ੇਖ ਹਸੀਨਾ ਨੇ ਸਖ਼ਤ ਕਾਰਵਾਈ ਦਾ ਆਦੇਸ਼ ਦਿੱਤਾ।
-
- ਸ਼ੇਖ ਹਸੀਨਾ ਦੀ ਪਾਰਟੀ, ਅਵਾਮੀ ਲੀਗ ਦੀਆਂ ਵੱਖ-ਵੱਖ ਸ਼ਾਖਾਵਾਂ, ਜਿਨ੍ਹਾਂ ਵਿੱਚ ਯੂਥ ਲੀਗ ਸ਼ਾਮਲ ਹਨ ਨੇ ਢਾਕਾ ਯੂਨੀਵਰਸਿਟੀ ਦੇ ਵਿਦਿਆਰਥੀਆਂ ‘ਤੇ ਹਮਲਾ ਕੀਤਾ।
-
- ਸ਼ੇਖ ਹਸੀਨਾ ਨੇ ਮਨੁੱਖਤਾ ਵਿਰੁੱਧ ਅਪਰਾਧ ਕੀਤੇ ਹਨ। 5 ਅਗਸਤ ਨੂੰ ਚੰਖਾਰਪੁਲ ਵਿੱਚ ਛੇ ਪ੍ਰਦਰਸ਼ਨਕਾਰੀ ਮਾਰੇ ਗਏ ਸਨ। ਸ਼ੇਖ ਹਸੀਨਾ ਦੇ ਹੁਕਮਾਂ ‘ਤੇ ਤਤਕਾਲੀ ਗ੍ਰਹਿ ਮੰਤਰੀ ਅਤੇ ਇੰਸਪੈਕਟਰ ਜਨਰਲ ਨੇ ਕਾਰਵਾਈ ਕੀਤੀ, ਜਿਸ ਦੇ ਨਤੀਜੇ ਵਜੋਂ ਕਈ ਵਿਦਿਆਰਥੀਆਂ ਦੀ ਮੌਤ ਹੋ ਗਈ।
ਬੰਗਲਾਦੇਸ਼ ਹਿੰਸਾ
ਸੰਯੁਕਤ ਰਾਸ਼ਟਰ ਦੀ ਇੱਕ ਰਿਪੋਰਟ ਦੇ ਅਨੁਸਾਰ ਪਿਛਲੇ ਸਾਲ 15 ਜੁਲਾਈ ਤੋਂ 15 ਅਗਸਤ ਦੇ ਵਿਚਕਾਰ ਬੰਗਲਾਦੇਸ਼ ਵਿੱਚ ਹੋਈ ਹਿੰਸਾ ਵਿੱਚ 1,400 ਲੋਕਾਂ ਦੀ ਮੌਤ ਹੋ ਗਈ ਅਤੇ ਹਜ਼ਾਰਾਂ ਜ਼ਖਮੀ ਹੋ ਗਏ। ਬੰਗਲਾਦੇਸ਼ ਵਿੱਚ ਹਾਲਾਤ ਕਾਬੂ ਤੋਂ ਬਾਹਰ ਹੋਣ ਤੋਂ ਬਾਅਦ ਸ਼ੇਖ ਹਸੀਨਾ 5 ਅਗਸਤ, 2024 ਨੂੰ ਦੇਸ਼ ਛੱਡ ਕੇ ਚਲੇ ਗਏ ਸੀ। ਤਤਕਾਲੀ ਗ੍ਰਹਿ ਮੰਤਰੀ ਕਮਾਲ ਵੀ ਦੇਸ਼ ਛੱਡ ਕੇ ਭੱਜ ਗਏ ਸਨ। ਮੁਹੰਮਦ ਯੂਨਸ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਪਿਛਲੇ ਇੱਕ ਸਾਲ ਤੋਂ ਸ਼ੇਖ ਹਸੀਨਾ ਦੀ ਹਵਾਲਗੀ ਦੀ ਬੇਨਤੀ ਕਰ ਰਹੀ ਹੈ, ਪਰ ਭਾਰਤ ਨੇ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਹੈ।
