ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਮੁਲਾਕਾਤ ਕੀਤੀ। ਸ੍ਰੀ ਮੋਦੀ ਨੇ ਕਿਹਾ ਕਿ ਭਾਰਤ ਨਿਰਪੱਖ ਨਹੀਂ ਹੈ ਤੇ ਇਹ ਰੂਸ-ਯੂਕਰੇਨ ਦਰਮਿਆਨ ਸ਼ਾਂਤੀ ਦੇ ਪੱਖ ਵਿੱਚ ਹੈ।
ਸ੍ਰੀ ਮੋਦੀ ਨੇ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ਟਕਰਾਅ ਗੱਲਬਾਤ ਅਤੇ ਕੂਟਨੀਤੀ ਰਾਹੀਂ ਖਤਮ ਹੋਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਇਸ ਦਾ ਸ਼ਾਂਤੀਪੂਰਨ ਹੱਲ ਚਾਹੁੰਦੇ ਹਨ। ਦੂਜੇ ਪਾਸੇ ਪੂਤਿਨ ਨੇ ਕਿਹਾ ਕਿ ਰੂਸ ਸ਼ਾਂਤੀਪੂਰਨ ਰਾਹੀਂ ਹੱਲ ਕੱਢਣ ’ਤੇ ਕੰਮ ਕਰ ਰਿਹਾ ਹੈ।
ਸ੍ਰੀ ਮੋਦੀ ਨੇ ਕਿਹਾ ਕਿ ਵਿਸ਼ਵ ਭਰ ਵਿਚ ਇਸ ਵੇਲੇ ਸ਼ਾਂਤੀ ਦੀ ਲੋੜ ਹੈ। ਸ੍ਰੀ ਮੋਦੀ ਨੇ ਕਿਹਾ ਕਿ ਉਹ ਪੂਤਿਨ ਨੂੰ ਪਿਛਲੇ 25 ਸਾਲਾਂ ਤੋਂ ਜਾਣਦੇ ਹਨ ਤੇ ਭਾਰਤ ਤੇ ਰੂਸ ਦੀ ਦੋਸਤੀ ਇਕ ਮਿਸਾਲ ਹੈ। ਉਨ੍ਹਾਂ ਕਿਹਾ ਕਿ ਪੂਤਿਨ ਦੇ ਰਾਜ ਵਿਚ ਦੋਵਾਂ ਦੇਸ਼ਾਂ ਦਰਮਿਆਨ ਸਬੰਧ ਹੋਰ ਮਜ਼ਬੂਤ ਬਣੇ ਹਨ।







