ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 20 ਦਸੰਬਰ ਭਲਕ ਨੂੰ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਬਾਅਦ ਦੁਪਹਿਰ 3 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਸੂਬਾ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਦਾ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਵੱਲੋਂ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।







