ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ 15 ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਸੰਗਰਾਮੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਸਰਕਾਰੀ ਹਾਈ ਸਕੂਲ, ਸੰਧੂ ਕਲਾਂ (ਬਰਨਾਲਾ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਜਗਦੇਵ ਸਿੰਘ ਸਰਕਾਰੀ ਹਾਈ ਸਕੂਲ ਸੰਧੂ ਕਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਘੁਗਿਆਣਾ (ਫਰੀਦਕੋਟ) ਦਾ ਨਾਮ ਬਦਲ ਕੇ ਸ਼ਹੀਦ ਨਾਇਕ ਸੁਰਜੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਹਾਈ ਸਕੂਲ, ਫਤਿਹਪੁਰ (ਮਾਨਸਾ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਮੱਘਰ ਸਿੰਘ ਸਰਕਾਰੀ ਹਾਈ ਸਕੂਲ ਫਤਿਹਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਲੇਲ ਸਿੰਘ ਵਾਲਾ ਦਾ ਨਾਮ ਬਦਲ ਕੇ ਕਾਮਰੇਡ ਧਰਮ ਸਿੰਘ ਫੱਕਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦਲੇਲ ਸਿੰਘ ਵਾਲਾ ਰੱਖਿਆ ਗਿਆ ਹੈ।
ਇਸੇ ਤਰ੍ਹਾਂ ਪੀਐੱਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ), ਭੀਖੀ (ਮਾਨਸਾ) ਦਾ ਨਾਮ ਬਦਲ ਕੇ ਸ਼ਹੀਦ ਕਾਂਸਟੇਬਲ ਜਸਵੰਤ ਸਿੰਘ ਪੀ.ਐਮ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ(ਮੁੰਡੇ), ਭੀਖੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਖਸ਼ੀਵਾਲਾ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਅਰਜਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖਸ਼ੀਵਾਲਾ, ਸਰਕਾਰੀ ਮਿਡਲ ਸਕੂਲ, ਲੁਬਾਣਿਆਂਵਾਲੀ (ਸ੍ਰੀ ਮੁਕਤਸਰ ਸਾਹਿਬ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਸਰਵਣ ਸਿੰਘ ਸਰਕਾਰੀ ਮਿਡਲ ਸਕੂਲ ਲੁਬਾਣਿਆਂਵਾਲੀ, ਸਰਕਾਰੀ ਹਾਈ ਸਕੂਲ, ਹਮੀਰਗੜ੍ਹ (ਸੰਗਰੂਰ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਗਿਆਨੀ ਮੁਕੰਦ ਸਿੰਘ ਸਰਕਾਰੀ ਹਾਈ ਸਕੂਲ ਹਮੀਰਗੜ੍ਹ, ਸਰਕਾਰੀ ਮਿਡਲ ਸਕੂਲ, ਦੁਲੱਦੀ (ਪਟਿਆਲਾ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਪਿਆਰਾ ਸਿੰਘ ਸਰਕਾਰੀ ਮਿਡਲ ਸਕੂਲ ਦੁਲੱਦੀ, ਸਰਕਾਰੀ ਹਾਈ ਸਕੂਲ, ਰਾਜਪੁਰਾ ਟਾਊਨ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਅਮੀਰ ਸਿੰਘ ਸਰਕਾਰੀ ਹਾਈ ਸਕੂਲ ਰਾਜਪੁਰਾ ਟਾਊਨ, ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਕੈਰੇ (ਬਰਨਾਲਾ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਗੁਰਦਿਆਲ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਕੈਰੇ ਰੱਖਿਆ ਗਿਆ ਹੈ।
ਸਰਕਾਰੀ ਪ੍ਰਾਇਮਰੀ ਸਕੂਲ, ਟੱਲੇਵਾਲ (ਬਰਨਾਲਾ) ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਤਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਟੱਲੇਵਾਲ, ਸਰਕਾਰੀ ਐਲੀਮੈਂਟਰੀ ਸਕੂਲ, ਹਰਰੰਗਪੁਰਾ ਪਿੰਡੀ (ਬਠਿੰਡਾ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਬੂਟਾ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਹਰਰੰਗਪੁਰਾ ਪਿੰਡੀ, ਸਰਕਾਰੀ ਪ੍ਰਾਇਮਰੀ ਸਕੂਲ, ਨੰਗਲ ਫਰੀਦਾ (ਪਠਾਨਕੋਟ) ਦਾ ਨਾਮ ਬਦਲ ਕੇ ਸ਼ਹੀਦ ਸਿਪਾਹੀ ਰਾਈਫਲਮੈਨ ਜੈ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਫਰੀਦਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ, ਡਰੋਲੀ ਖੁਰਦ (ਜਲੰਧਰ) ਦਾ ਨਾਮ ਬਦਲ ਕੇ ਸ਼ਹੀਦ ਕੁਲਵਿੰਦਰ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਡਰੋਲੀ ਖੁਰਦ ਰੱਖਿਆ ਗਿਆ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਸ਼ਹੀਦਾਂ ਅਤੇ ਆਜ਼ਾਦੀ ਸੰਗਰਾਮੀਆਂ ਦੀ ਵਿਰਾਸਤ ਨੂੰ ਵਿਦਿਆਰਥੀਆਂ ਦੀ ਸਿੱਖਿਆ ਦਾ ਹਿੱਸਾ ਬਣਾਉਣ ਲਈ ਹੈ। ਉਨ੍ਹਾਂ ਨੇ ਸਕੂਲਾਂ ਨੂੰ ਆਦੇਸ਼ ਦਿੱਤੇ ਹਨ ਕਿ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਯੋਗਦਾਨ ਬਾਰੇ ਜਾਣਕਾਰੀ, ਤਸਵੀਰਾਂ ਅਤੇ ਪ੍ਰਦਰਸ਼ਨ ਰਾਹੀਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਜਾਵੇ। ਇਸ ਨਾਲ ਵਿਦਿਆਰਥੀਆਂ ਨੂੰ ਕਦਰਾਂ, ਆਦਰਸ਼ਾਂ ਅਤੇ ਨਾਗਰਿਕ ਜ਼ਿੰਮੇਵਾਰੀ ਸਿਖਾਉਣ ਵਿੱਚ ਮਦਦ ਮਿਲੇਗੀ।







