ਕਿਸਾਨ ਮਜ਼ਦੂਰ ਮੋਰਚੇ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੇ ਸੰਘਰਸ਼ ਨੂੰ ਬੂਰ ਪਿਆ ਹੈ। ਅੱਜ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਆਮ ਆਦਮੀ ਪਾਰਟੀ ਦੀ ਮੋਗਾ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਘਿਰਾਉ ਕਰਨਾ ਸੀ।
ਮੋਰਚੇ ਦੇ ਵਿਰੋਧ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ 20 ਫਰਵਰੀ ਨੂੰ ਕਿਸਾਨ ਮਜ਼ਦੂਰ ਮੋਰਚੇ ਨਾਲ ਮੀਟਿੰਗ ਰੱਖ ਲਈ ਹੈ। ਇਹ ਮੀਟਿੰਗ 20 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿੱਚ ਹੋਵੇਗੀ।
ਇਸ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ, ਬਿਜਲੀ ਵਿਭਾਗ, ਰੈਵਨਿਊ ਅਤੇ ਪੁਲੀਸ ਦੇ ਅਧਿਕਾਰੀ ਸ਼ਾਮਿਲ ਹੋਣਗੇ।







