ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਅੱਜ ਮੁਲਤਵੀ ਕਰ ਦਿੱਤੀ ਗਈ ਅਤੇ ਹੁਣ ਸਦਨ ਦੀ ਅਗਲੀ ਬੈਠਕ 16 ਅਪਰੈਲ ਨੂੰ ਹੋਵੇਗੀ। ਇਸ ਬੈਠਕ ਵਿੱਚ ਲੋਕ ਸਭਾ ਦੀਆਂ ਸੀਟਾਂ ਵਧਾਉਣ ਨਾਲ ਸਬੰਧਤ ਇੱਕ ਬਿੱਲ ‘ਤੇ ਚਰਚਾ ਹੋ ਸਕਦੀ ਹੈ ਤਾਂ ਕਿ ਵਿਧਾਨ ਪਾਲਿਕਾ ਵਿੱਚ ਔਰਤਾਂ ਲਈ ਰਾਖਵਾਂਕਰਨ ਲਾਗੂ ਕੀਤਾ ਜਾ ਸਕੇ।
ਪਹਿਲਾਂ ਦੇ ਪ੍ਰੋਗਰਾਮ ਅਨੁਸਾਰ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕੀਤੀ ਗਈ ਤੇ ਹੁਣ ਇਹ ਸਦਨ 16 ਅਪਰੈਲ, ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਮੁੜ ਜੁੜੇਗਾ। ਇਸ ਬਾਰੇ ਜਾਣਕਾਰੀ ਰਾਜ ਸਭਾ ਦੇ ਡਿਪਟੀ ਚੇਅਰਮੈਨ ਹਰਿਵੰਸ਼ ਨੇ ਸਦਨ ਦੀ ਕਾਰਵਾਈ ਰੋਕਣ ਤੋਂ ਪਹਿਲਾਂ ਦਿੱਤੀ।
ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਨੂੰ ਸ਼ੁਰੂ ਹੋਇਆ ਸੀ। ਪਹਿਲਾਂ ਦੇ ਪ੍ਰੋਗਰਾਮ ਅਨੁਸਾਰ ਰਾਜ ਸਭਾ ਅਤੇ ਲੋਕ ਸਭਾ ਦੋਵਾਂ ਦੀ ਕਾਰਵਾਈ 2 ਅਪਰੈਲ (ਵੀਰਵਾਰ) ਨੂੰ ਅਣਮਿੱਥੇ ਸਮੇਂ ਲਈ ਖ਼ਤਮ ਹੋਣੀ ਸੀ। ਹਾਲਾਂਕਿ, ਹੁਣ ਨਵੇਂ ਫੈਸਲੇ ਮੁਤਾਬਕ ਰਾਜ ਸਭਾ ਦੀ ਕਾਰਵਾਈ ਵਿੱਚ ਵਾਧਾ ਕੀਤਾ ਗਿਆ ਹੈ।






