Japan Earthquake: ਜਾਪਾਨ ਦੇ ਉੱਤਰ-ਪੂਰਬੀ ਤੱਟ ‘ਤੇ ਸੋਮਵਾਰ ਦੁਪਹਿਰ ਨੂੰ 7.4 ਦੀ ਤੀਬਰਤਾ ਵਾਲਾ ਇੱਕ ਜ਼ਬਰਦਸਤ ਭੂਚਾਲ ਆਇਆ, ਜਿਸ ਤੋਂ ਬਾਅਦ ਜਾਪਾਨ ਮੌਸਮ ਵਿਗਿਆਨ ਏਜੰਸੀ (JMA) ਨੇ ਸੁਨਾਮੀ ਦੀ ਚਿਤਾਵਨੀ ਜਾਰੀ ਕਰ ਦਿੱਤੀ ਹੈ। ਏਜੰਸੀ ਅਨੁਸਾਰ ਭੂਚਾਲ ਦਾ ਕੇਂਦਰ ਪ੍ਰਸ਼ਾਂਤ ਮਹਾਂਸਾਗਰ ਵਿੱਚ ਜ਼ਮੀਨ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਸੀ ਅਤੇ ਇਸ ਦੇ ਮੱਦੇਨਜ਼ਰ ਇਵਾਤੇ, ਅਓਮੋਰੀ ਅਤੇ ਹੋਕਾਈਡੋ ਪ੍ਰਾਂਤਾਂ ਵਿੱਚ 3 ਮੀਟਰ (ਲਗਪਗ 10 ਫੁੱਟ) ਤੱਕ ਉੱਚੀਆਂ ਸੁਨਾਮੀ ਲਹਿਰਾਂ ਉੱਠਣ ਦਾ ਖਦਸ਼ਾ ਜਤਾਇਆ ਗਿਆ ਹੈ।
ਜਾਪਾਨੀ ਤੀਬਰਤਾ ਪੈਮਾਨੇ ‘ਤੇ ਇਸ ਭੂਚਾਲ ਦੀ ਮਾਰ ‘ਅੱਪਰ 5’ ਦਰਜ ਕੀਤੀ ਗਈ ਹੈ, ਜੋ ਇੰਨੀ ਸ਼ਕਤੀਸ਼ਾਲੀ ਮੰਨੀ ਜਾਂਦੀ ਹੈ ਕਿ ਲੋਕਾਂ ਲਈ ਚੱਲਣਾ-ਫਿਰਨਾ ਮੁਸ਼ਕਿਲ ਹੋ ਜਾਂਦਾ ਹੈ ਅਤੇ ਕਈ ਥਾਵਾਂ ‘ਤੇ ਕੰਧਾਂ ਡਿੱਗਣ ਦੀਆਂ ਰਿਪੋਰਟਾਂ ਵੀ ਸਾਹਮਣੇ ਆ ਸਕਦੀਆਂ ਹਨ। ਫਿਲਹਾਲ ਪ੍ਰਸ਼ਾਸਨ ਨੇ ਤੱਟਵਰਤੀ ਇਲਾਕਿਆਂ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਉੱਚੀਆਂ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਹੈ।






