ਬਟਾਲਾ ਨਜ਼ਦੀਕ ਉਦੋਵਾਲ ਨੈਸ਼ਨਲ ਹਾਈਵੇ ‘ਤੇ ਅੱਜ ਤੜਕੇ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਮਾਤਾ ਵੈਸ਼ਨੋ ਦੇਵੀ ਤੋਂ ਅੰਮ੍ਰਿਤਸਰ ਜਾ ਰਹੀ ਇੱਕ ਟੈਂਪੋ ਟ੍ਰੈਵਲ ਦੀ ਟਿੱਪਰ ਨਾਲ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟੈਂਪੋ ਟਰੈਵਲ ਦੇ ਪਰਖੱਚੇ ਉੱਡ ਗਏ।
ਇਸ ਦਰਦਨਾਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਡਰਾਈਵਰ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ਅਤੇ ਹੋਰ 14 ਪਰਿਵਾਰਿਕ ਮੈਂਬਰ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਫੋਰਸ (SSF) ਦੇ ਏਐਸਆਈ ਹਰਦਿਆਲ ਸਿੰਘ ਅਤੇ ਏਐਸਆਈ ਦਲਵੀਰ ਸਿੰਘ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚੇ ਅਤੇ ਰਾਹਤ ਕਾਰਜ ਸ਼ੁਰੂ ਕੀਤਾ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਪਹੁੰਚਾਇਆ ਗਿਆ। ਸਿਵਲ ਹਸਪਤਾਲ ਬਟਾਲਾ ਵਿੱਚ ਡਾਕਟਰ ਸਾਹਿਲ ਨਾਲ ਗੱਲਬਾਤ ਕੀਤੀ ਤੇ ਉਹਨਾਂ ਨੇ ਕਿਹਾ ਕਿ ਦੋ ਦੀ ਮੌਤ ਹੋ ਗਈ ਹੈ ਅਤੇ ਬਾਕੀਆਂ ਨੂੰ ਅੰਮ੍ਰਿਤਸਰ ਐਲਾਨ ਲਈ ਰੈਫਰ ਕਰ ਦਿੱਤਾ ਗਿਆ ਹੈ ਜਦਕਿ ਡਰਾਈਵਰ ਦੇ ਸਥਿਤੀ ਵੀ ਗੰਭੀਰ ਹੈ।





