Sukhbir Badal Attack Row: ਸ਼੍ਰੋਮਣੀ ਅਕਾਲੀ ਦਲ ਦੀ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸੁਖਬੀਰ ਸਿੰਘ ਬਾਦਲ ਦਾ ਸਿਹਤ ਬਾਰੇ ਗੱਲਬਾਤ ਕਰਨ ਲਈ ਉਨ੍ਹਾਂ ਨੂੰ ਨਿੱਜੀ ਤੌਰ ‘ਤੇ ਫ਼ੋਨ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਨੇ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ ਹੈ। ਹਰਸਿਮਰਤ ਨੇ ਅੱਜ ਕਿਹਾ, “ਮੈਂ ਮਹਾਰਾਸ਼ਟਰ ਵਿੱਚ ਇੱਕ ਗੁਰੂ ਘਰ ਦੇ ਅੰਦਰ ਸੁਖਬੀਰ ਸਿੰਘ ਬਾਦਲ ਜੀ ‘ਤੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਦੀ ਸਿਹਤ ਬਾਰੇ ਪੁੱਛਗਿੱਛ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ @AmitShah ਜੀ ਦਾ ਤਹਿ ਦਿਲੋਂ ਧੰਨਵਾਦ ਕਰਦੀ ਹਾਂ। ਮੈਂ ਇਸ ਮੁਸ਼ਕਲ ਸਮੇਂ ਵਿੱਚ ਤੁਹਾਡੀ ਨਿੱਜੀ ਚਿੰਤਾ ਅਤੇ ਸਹਿਯੋਗ ਲਈ ਧੰਨਵਾਦੀ ਹਾਂ।”
ਉਨ੍ਹਾਂ ਇਸ ਦਰਦਨਾਕ ਘਟਨਾ ਦੀ ਪ੍ਰਭਾਵਸ਼ਾਲੀ ਜਾਂਚ ਨੂੰ ਯਕੀਨੀ ਬਣਾਉਣ ਲਈ ਸ਼ਾਹ ਦੀ ਵਚਨਬੱਧਤਾ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਸਤੰਬਰ 2020 ਵਿੱਚ ਖੇਤੀ ਕਾਨੂੰਨਾਂ ਦੇ ਮੱਦੇਨਜ਼ਰ ਅਕਾਲੀ ਦਲ ਦੇ NDA ਨਾਲੋਂ ਨਾਤਾ ਤੋੜਨ ਤੋਂ ਬਾਅਦ ਸ਼ਾਹ ਅਤੇ ਹਰਸਿਮਰਤ ਵਿਚਕਾਰ ਇਹ ਪਹਿਲਾ ਸੰਪਰਕ ਹੈ। ਦੋਹਾਂ ਆਗੂਆਂ ਕਈ ਸਾਲਾਂ ਤੋਂ ਆਪਸ ਵਿੱਚ ਗੱਲਬਾਤ ਨਹੀਂ ਸੀ।
ਇਸ ਤੋਂ ਪਹਿਲਾਂ ਕੱਲ੍ਹ ਪ੍ਰਧਾਨ ਮੰਤਰੀ ਮੋਦੀ ਨੇ ਹਰਸਿਮਰਤ ਕੌਰ ਬਾਦਲ ਨੂੰ ਫ਼ੋਨ ਕਰਕੇ ਸੁਖਬੀਰ ਸਿੰਘ ਬਾਦਲ ਦੀ ਸਿਹਤ ਬਾਰੇ ਪੁੱਛਿਆ ਸੀ।






