ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਸੀਨੀਅਰ ਆਗੂ ਸਤਿੰਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੇਂਦਰ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਪੰਜਾਬ ਵਿੱਚ ਪੈਰ ਨਹੀਂ ਲੱਗ ਰਹੇ ਹਨ, ਇਸੇ ਕਰਕੇ ਉਹ ਸਤਿੰਦਰ ਜੈਨ ਅਤੇ ਹੋਰ ਵਿਰੋਧੀ ਧਿਰਾਂ ਦੇ ਆਗੂਆਂ ਨੂੰ ਫੜ ਕੇ ਜੇਲ੍ਹਾਂ ਵਿੱਚ ਬੰਦ ਕਰਨ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਐਂਟੀ ਲੋਕਤਾਂਤਰਿਕ ਢੰਗ ਵਿਰੋਧੀ ਢੰਗ ਨਾਲ ਕਾਰਵਾਈ ਕਰ ਰਹੀ ਹੈ।
ਭਗਵੰਤ ਮਾਨ ਨੇ ਈ.ਡੀ. ਦੀਆਂ ਕਾਰਵਾਈਆਂ ਬਾਰੇ ਕਿਹਾ ਕਿ ਈ.ਡੀ. ਝੂਠ ਦਾ ਪੁਲੰਦਾ ਲਿਖ ਕੇ ਭੇਜ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕੇਂਦਰੀ ਜਾਂਚ ਏਜੰਸੀਆਂ ਦੀ ਵਰਤੋਂ ਕਰਕੇ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਕੋਈ ਕੰਮ ਨਹੀਂ ਹੈ; ਜਿਨ੍ਹਾਂ ਨੇ ਪਿਛਲਾ ਲੰਮਾ ਸਮਾਂ ਪੰਜਾਬ ਨੂੰ ਲੁੱਟਿਆ, ਅੱਜ ਉਹ ਆਮ ਆਦਮੀ ਪਾਰਟੀ ਉੱਤੇ ਉਂਗਲ ਚੁੱਕ ਰਹੀਆਂ ਹਨ।






