Rahul Gandhi Protest: ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਪੈਲੇਟ ਗੰਨ ਦੀ ਵਰਤੋਂ ਕਰਨ ਵਾਲਿਆਂ ’ਤੇ ਕੇਸ ਦਰਜ ਕਰਨ ਦੀ ਮੰਗ ਦੇ ਮਾਮਲੇ ’ਤੇ ਅੱਜ ਦਿੱਲੀ ਪੁਲੀਸ ਸਟੇਸ਼ਨ ਵਿਚ ਐਫ ਆਈ ਆਰ ਦਰਜ ਕਰ ਲਈ ਗਈ ਹੈ। ਪੁਲੀਸ ਨੇ ਇਸ ਮਾਮਲੇ ਵਿਚ ਅਣਪਛਾਤਿਆਂ ਖਿਲਾਫ ਕੇਸ ਦਰਜ ਕੀਤਾ ਹੈ।
ਇਸ ਤੋਂ ਪਹਿਲਾਂ ਰਾਹੁਲ ਗਾਂਧੀ 21 ਅਗਸਤ ਨੂੰ ਪੈਲੇਟ ਗੰਨ ਦੇ ਹਮਲੇ ਦਾ ਸ਼ਿਕਾਰ ਹੋਏ ਨੌਜਵਾਨ ਸਾਹਿਲ ਲੋਹਚਬ ਨਾਲ ਸੰਸਦ ਮਾਰਗ ਪੁਲੀਸ ਸਟੇਸ਼ਨ ਪਹੁੰਚੇ ਸਨ। ਉਨ੍ਹਾਂ ਨੇ ਮੰਗ ਕੀਤੀ ਸੀ ਕਿ ਇਸ ਮਾਮਲੇ ਵਿੱਚ ਤੁਰੰਤ ਐੱਫ.ਆਈ.ਆਰ. (FIR) ਦਰਜ ਕੀਤੀ ਜਾਵੇ। ਇਸ ਮਾਮਲੇ ’ਤੇ ਜਦੋਂ ਪੁਲੀਸ ਨੇ ਕੇਸ ਦਰਜ ਕਰਨ ਤੋਂ ਇਨਕਾਰ ਕੀਤਾ ਤਾਂ ਉਹ ਉੱਥੇ ਹੀ ਧਰਨੇ ’ਤੇ ਬੈਠ ਗਏ। ਪੁਲੀਸ ਨੇ ਉਨ੍ਹਾਂ ਨੂੰ ਦੱਸਿਆ ਕਿ ਸੁਪਰੀਮ ਕੋਰਟ ਨੇ ਵਿਦਿਆਰਥੀ ਰੋਸ ਪ੍ਰਦਰਸ਼ਨਾਂ ਦੌਰਾਨ ਪੁਲੀਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਤਾਕਤ ਦੀ ਬਹੁਤ ਜ਼ਿਆਦਾ ਵਰਤੋਂ ਦੇ ਦੋਸ਼ਾਂ ਦੀ ਜਾਂਚ ਕਰਨ ਲਈ ਇੱਕ ਉੱਚ-ਪੱਧਰੀ ਮਾਹਰ ਕਮੇਟੀ ਦਾ ਗਠਨ ਕੀਤਾ ਹੈ ਪਰ ਰਾਹੁਲ ਗਾਂਧੀ ਆਪਣੀ ਮੰਗ ‘ਤੇ ਅੜੇ ਰਹੇ ਜਿਸ ਤੋਂ ਬਾਅਦ ਪੁਲੀਸ ਨੂੰ ਕੇਸ ਦਰਜ ਕਰਨਾ ਪਿਆ।






