ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਸ਼ਾਮ ਨੂੰ ਆਪਣੀਆਂ ਕਾਰਗੁਜ਼ਾਰੀ ਸਮੀਖਿਆ ਮੀਟਿੰਗਾਂ ਨੂੰ ਜਾਰੀ ਰੱਖਦਿਆਂ ਰਾਜ ਮੰਤਰੀਆਂ ਨਾਲ ਗੱਲਬਾਤ ਕਰਨਗੇ।
ਸੀਨੀਅਰ ਕੈਬਨਿਟ ਮੰਤਰੀਆਂ ਅਤੇ ਬਾਅਦ ਵਿੱਚ ਕੇਂਦਰੀ ਸਕੱਤਰਾਂ ਨਾਲ ਅਜਿਹੀਆਂ ਮੀਟਿੰਗਾਂ ਤੋਂ ਬਾਅਦ, ਪ੍ਰਧਾਨ ਮੰਤਰੀ ਆਪਣੇ-ਆਪਣੇ ਵਿਭਾਗਾਂ ਵਿੱਚ ਰਾਜ ਮੰਤਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਵੀ ਜਾਇਜ਼ਾ ਲੈਣਗੇ।
ਇਹ ਮੀਟਿੰਗ ‘ਸੇਵਾ ਤੀਰਥ’ ਵਿਖੇ ਸੱਦੀ ਗਈ ਹੈ ਅਤੇ ਇਸ ਨੂੰ ਮੰਤਰੀ ਪਰਿਸ਼ਦ ਵਿੱਚ ਸੰਭਾਵੀ ਫੇਰਬਦਲ ਤੋਂ ਪਹਿਲਾਂ ਦੀ ਇੱਕ ਕਵਾਇਦ ਵਜੋਂ ਦੇਖਿਆ ਜਾ ਰਿਹਾ ਹੈ।
‘ਦਿ ਟ੍ਰਿਬਿਊਨ’ ਨੇ ਪਹਿਲਾਂ ਰਿਪੋਰਟ ਦਿੱਤੀ ਸੀ ਕਿ ਸਰਕਾਰ ਸਤੰਬਰ ਦੇ ਤੀਜੇ ਹਫ਼ਤੇ ਵਿੱਚ ਸੰਸਦ ਦੇ ਇੱਕ ਖ਼ਾਸ ਸੈਸ਼ਨ ਬਾਰੇ ਵਿਚਾਰ ਕਰ ਰਹੀ ਹੈ ਅਤੇ ਇਸ ਤੋਂ ਬਾਅਦ ਮੰਤਰੀ ਮੰਡਲ ਵਿੱਚ ਰੁਤਬੇ ਦੀ ਤਬਦੀਲੀ ਜਾਂ ਫੇਰਬਦਲ ਕੀਤਾ ਜਾ ਸਕਦਾ ਹੈ।






