Punjab Congress Crisis: ਸਾਬਕਾ ਸੰਸਦ ਮੈਂਬਰ ਵਿਜੈਇੰਦਰ ਸਿੰਗਲਾ ਦੇ ਪੰਜਾਬ ਕਾਂਗਰਸ ਦੇ ਨਵੇ ਪ੍ਰਧਾਨ ਬਣਨ ਦੇ ਚਰਚੇ ਹਨ।
ਸੰਗਰੂਰ ਦੇ ਸਾਬਕਾ ਸੰਸਦ ਮੈਂਬਰ ਵਿਜੈਇੰਦਰ ਸਿੰਗਲਾ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਜਗ੍ਹਾ ਲੈਣ ਲਈ ਸਭ ਤੋਂ ਮੋਹਰੀ ਉਮੀਦਵਾਰ ਵਜੋਂ ਉਭਰ ਰਹੇ ਹਨ। ਵਿਜੈਇੰਦਰ ਸਿੰਗਲਾ ਦਾ ਨਾਂ ਸਭ ਤੋਂ ਅੱਗੇ ਆ ਰਿਹਾ ਹੈ ਅਤੇ ਪਾਰਟੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਿੰਗਲਾ ਪਹਿਲਾਂ ਵੀ ਰਾਜਾ ਵੜਿੰਗ ਦੀ ਥਾਂ ਲੈਣ ਲਈ ਪਾਰਟੀ ਦੀ ਪਹਿਲੀ ਪਸੰਦ ਸਨ ਪਰ ਪੰਜਾਬ ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਕਾਰਨ ਇਸ ਫੈਸਲੇ ਨੂੰ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ।
ਪੰਜਾਬ ਕਾਂਗਰਸ ਲੀਡਰਸ਼ਿਪ ਦੀ ਹਿੰਦੂ ਚਿਹਰੇ ਨੂੰ ਅੱਗੇ ਲਿਆਉਣ ਦੀ ਰਣਨੀਤੀ
ਕੇਰਲ ਦੀ ਤਰਜ਼ ’ਤੇ ਪੰਜਾਬ ਵਿੱਚ ਅਪਣਾਈ ਜਾਵੇਗੀ ਚੋਣ ਰਣਨੀਤੀ
ਲੋਕ ਸਭਾ ਮੈਂਬਰਾਂ ਦੀ ਦੀ ਥਾਂ ਸਾਬਕਾ ਸੰਸਦ ਮੈਂਬਰ ’ਤੇ ਦਾਅ
ਰਾਜਾ ਵੜਿੰਗ, ਚਰਨਜੀਤ ਚੰਨੀ, ਸੁਖਜਿੰਦਰ ਰੰਧਾਵਾ ਅਤੇ ਗੁਰਜੀਤ ਸਿੰਘ ਔਜਲਾ ਪੰਜਾਬ ਵਿੱਚ ਇਸ ਵੱਡੇ ਅਹੁਦੇ ਦੇ ਦਾਅਵੇਦਾਰ ਹਨ। ਇਹ ਸਾਰੇ ਮੌਜੂਦਾ ਲੋਕ ਸਭਾ ਮੈਂਬਰ ਹਨ ਜਦੋਂ ਕਿ ਵਿਜੈਇੰਦਰ ਸਿੰਗਲਾ ਸਾਬਕਾ ਸੰਸਦ ਮੈਂਬਰ ਹਨ ਅਤੇ ਉਹ ਪੰਜਾਬ ਦੇ ਸਾਬਕਾ ਮੰਤਰੀ ਰਹਿ ਚੁੱਕੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਸਿੰਗਲਾ ਦੇ ਨਾਂ ਬਾਰੇ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ।
ਸਿੰਗਲਾ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਹਨ, ਏ.ਆਈ.ਸੀ.ਸੀ. (AICC) ਦੇ ਸੰਯੁਕਤ ਖ਼ਜ਼ਾਨਚੀ ਹਨ। ਉਹ ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਹਨ ਅਤੇ ਪੰਜਾਬ ਵਿੱਚ ਸਿੱਖਿਆ, ਲੋਕ ਨਿਰਮਾਣ ਵਿਭਾਗ (PWD) ਅਤੇ ਆਈ.ਟੀ. (IT) ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਹਨ।
ਦੂਜੇ ਪਾਸੇ ਰਾਜਾ ਵੜਿੰਗ ਨੇ ਆਪਣੇ ‘ਐਕਸ’ (X) ਹੈਂਡਲ ਦਾ ਬਾਇਓ ਬਦਲ ਲਿਆ ਹੈ ਅਤੇ ਆਪਣੇ ਆਪ ਨੂੰ ਸਾਬਕਾ ਪੀ ਪੀ ਸੀ ਸੀ ਮੁਖੀ’ (former PPCC chief) ਵਜੋਂ ਦਰਸਾਇਆ ਹੈ।






