ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਦਿੱਤੇ ਅਸਤੀਫ਼ੇ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਅਸਤੀਫ਼ੇ ਨਾਲ ਕਾਂਗਰਸ ਵਿਚਲੀ ਖਿੱਚੋਤਾਣ ਖ਼ਤਮ ਨਹੀਂ ਹੋਵੇਗੀ ਬਲਕਿ ਹੁਣ ਖਿੱਚੋਤਾਣ ਹੋਰ ਵਧੇਗੀ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਵਿੱਚ ਮੁੱਖ ਮੰਤਰੀ ਦੀ ਕੁਰਸੀ ਦੀ ਲੜਾਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਜਦੋਂ ਇੱਕ ਵਾਰ ਉਹ ਕਿਸੇ ਇੱਕ ਵਿਅਕਤੀ ਦਾ ਅਸਤੀਫ਼ਾ ਲੈ ਲੈਂਦੇ ਹਨ, ਤਾਂ ਉਹ ਦੂਜੇ ਦੇ ਪਿੱਛੇ ਪੈ ਜਾਂਦੇ ਹਨ।
ਢਿੱਲੋਂ ਨੇ ਕਿਹਾ ਕਿ ਕਾਂਗਰਸ ਦੇ ਲੀਡਰਾਂ ਵਿੱਚ ਕੁਰਸੀ ਨੂੰ ਲੈ ਕੇ ਆਪਸੀ ਖਿੱਚੋਤਾਣ ਚੱਲ ਰਹੀ ਹੈ। ਉਹ ਸਾਰੇ ਸਿਰਫ਼ ਮੁੱਖ ਮੰਤਰੀ ਦੀ ਕੁਰਸੀ ਦੇ ਪਿੱਛੇ ਭੱਜ ਰਹੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਦੀ ਕੋਈ ਪਰਵਾਹ ਨਹੀਂ ਹੈ।
ਇਸ ਦੇ ਨਾਲ ਹੀ ਸੂਬੇ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਮਾੜੀ ਹੈ ਅਤੇ ਪੰਜਾਬ ਵਿੱਚ ਦਲਿਤਾਂ ’ਤੇ ਅਪਰਾਧ ਵਧ ਰਹੇ ਹਨ।






