ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸੰਸਕਾਰ ਭਲਕੇ 7 ਨਵੰਬਰ ਨੂੰ ਦੁਪਹਿਰ 1 ਵਜੇ ਹੋਵੇਗਾ। ਸਸਕਾਰ ਚਕੇਰੀਆਂ ਰੋਡ, ਮਾਨਸਾ ਵਿਖੇ ਉਨ੍ਹਾਂ ਦੇ ਆਪਣੇ ਖੇਤਾਂ ਵਿੱਚ ਹੀ ਕੀਤਾ ਜਾਵੇਗਾ। ਇਹ ਜਾਣਕਾਰੀ ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪੀ ਜੀ ਆਈ (PGI) ਚੰਡੀਗੜ੍ਹ ਵਿੱਚ ਪਰਵਿੰਦਰ ਸਿੰਘ ਝੋਟੇ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਦੀ ਪ੍ਰਕਿਰਿਆ ਤੋਂ ਬਾਅਦ ਦੇਹ ਪਰਿਵਾਰ ਨੂੰ ਸੌਂਪੀ ਜਾ ਰਹੀ ਹੈ। ਪਰਿਵਾਰ ਦੀ ਇੱਛਾ ਅਨੁਸਾਰ ਅੰਤਿਮ ਸੰਸਕਾਰ ਉਨ੍ਹਾਂ ਦੇ ਆਪਣੇ ਖੇਤਾਂ ਵਿੱਚ ਕੀਤਾ ਜਾਵੇਗਾ।
ਸਿੱਧੂ ਨੇ ਦੱਸਿਆ ਕਿ ਅੰਤਿਮ ਸੰਸਕਾਰ ਦੀਆਂ ਤਿਆਰੀਆਂ ਸਬੰਧੀ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਉੱਧਰ ਪੁਲੀਸ ਪ੍ਰਸ਼ਾਸਨ ਵੀ ਟਰੈਫਿਕ ਪ੍ਰਬੰਧਾਂ ਨੂੰ ਲੈ ਕੇ ਯਤਨਸ਼ੀਲ ਹੈ।






